ਕਿਸਾਨਾਂ ਨੇ ਖੇਤੀ ਆਰਡੀਨੈਂਸ ਦੇ ਵਿਰੋਧ 'ਚ ਮੋਦੀ ਦਾ ਪੁਤਲਾ ਫੂਕਿਆ - ਖੇਤੀ ਆਰਡੀਨੈਂਸ
ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕੋਹਾੜਾ ਚੌਕ ਵਿਖੇ ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਗੁਰਵਿੰਦਰ ਸਿੰਘ ਕੁਮਕਲਾ, ਪ੍ਰੈਸ ਸਕੱਤਰ ਅਤੇ ਅਵਤਾਰ ਸਿੰਘ ਮੀਤ ਪ੍ਰਧਾਨ ਨੇ ਕਿਹਾ ਕਿ ਇਹ ਬਿੱਲ ਕਿਸਾਨ ਵਿਰੋਧੀ ਹੈ ਤੇ ਉਹ ਇਸ ਦਾ ਡਟ ਕੇ ਵਿਰੋਧ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਆਰਡੀਨੈਂਸ ਲਾਗੂ ਕਰਨ ਦਾ ਫ਼ੈਸਲਾ ਵਾਪਸ ਨਹੀ ਲੈਂਦੀ ਤਾਂ ਆਪਣਾ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਰਡੀਨੈਂਸਾਂ ਦੇ ਵਿਰੋਧ ਵਿੱਚ 25 ਨੂੰ 'ਪੰਜਾਬ ਬੰਦ' ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ।