ਖੇਤੀ ਆਰਡੀਨੈਂਸ ਨੂੰ ਲੈ ਕੇ ਕਿਸਾਨਾਂ ਨੇ ਮੋਦੀ ਦਾ ਪੁਤਲਾ ਸਾੜਿਆ - sirhind
ਫ਼ਤਿਹਗੜ੍ਹ ਸਾਹਿਬ: ਖੇਤੀ ਆਰਡੀਨੈਂਸ ਨੂੰ ਲੈ ਕੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਤਹਿਤ ਫ਼ਤਿਹਗੜ੍ਹ ਸਾਹਿਬ ਵਿਖੇ ਕਿਸਾਨ ਯੂਨੀਅਨ ਰਾਜੇਵਾਲ, ਕਿਸਾਨ ਯੂਨੀਅਨ ਸਿੱਧੂਪੁਰ ਅਤੇ ਆੜ੍ਹਤੀ ਐਸੋਸੀਏਸ਼ਨ ਵੱਲੋਂ ਕਿਸਾਨ ਆਰਡੀਨੈਂਸ ਦੇ ਵਿਰੋਧ ਵਿੱਚ ਸਰਹਿੰਦ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਸਰਹਿੰਦ ਦੇ ਪ੍ਰਧਾਨ ਬਲਦੇਵ ਸਿੰਘ ਨੇ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਕਿਸਾਨ ਆਰਡੀਨੈਂਸ ਵਾਪਿਸ ਨਹੀਂ ਲੈਂਦੀ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਖੇਤੀ ਆਰਡੀਨੈਂਸਾਂ ਦਾ ਸਾਰੀਆਂ ਕਿਸਾਨ ਯੂਨੀਅਨਾਂ ਤੇ ਆੜ੍ਹਤੀ ਐਸੋਸੀਏਸ਼ਨਾਂ ਵਿਰੋਧ ਕਰਦੀਆਂ ਰਹਿਣਗੀਆਂ।