ਕਿਸਾਨਾਂ ਨੇ ਸਾੜਿਆ ਪ੍ਰਧਾਨ ਮੰਤਰੀ ਦਾ ਪੁਤਲਾ - ਪ੍ਰਧਾਨ ਮੰਤਰੀ ਦਾ ਪੁਤਲਾ
ਫ਼ਤਿਹਗੜ੍ਹ ਸਾਹਿਬ: ਯੂਪੀ ਦੇ ਲਖੀਮਪੁਰ ਖੀਰੀ ਵਿੱਚ ਕਿਸਾਨੀ ਅੰਦੋਲਨ ਦੌਰਾਨ ਵਾਪਰੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਕਿਸਾਨਾਂ ਦੀ ਮੌਤ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਜਿਸ ਦੇ ਰੋਸ ਵਿਚ ਜਿਥੇ ਵੱਖ ਵੱਖ ਥਾਵਾਂ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਫ਼ਤਿਹਗੜ ਸਾਹਿਬ ਵਿੱਚ ਜੁਗਨੀ ਗਰੁੱਪ ਸਟੂਡੈਂਸ ਯੂਨੀਅਨ ਵਲੋਂ ਭਾਜਪਾ ਦੇ ਕੇਂਦਰੀ ਮੰਤਰੀ ਦੇ ਪੁੱਤਰ ਵਲੋਂ ਕਿਸਾਨਾਂ ਨੂੰ ਗੱਡੀ ਥੱਲੇ ਕੁਚਲਣ ਖਿਲਾਫ਼ ਜ਼ਿਲਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਪ੍ਰਧਾਨ ਗੁਰਵਿੰਦਰ ਸਿੰਘ ਜੁਗਨੀ ਅਤੇ ਬਲਦੇਵ ਸਿੰਘ ਦਮਹੇੜੀ ਪ੍ਰਧਾਨ ਇੰਡੀਅਨ ਫਾਰਮਰ ਐਸੋਸੀਏਸ਼ਨ ਪੰਜਾਬ ਨੇ ਕਿਹਾ ਕਿ ਕਿਸਾਨ ਖੇਤੀਬਾੜੀ ਕਾਨੂੰਨਾਂ ਖਿਲਾਫ਼ ਸ਼ਾਂਤਮਈ ਢੰਗ ਨਾਲ ਆਪਣਾ ਅੰਦੋਲਨ ਕਰ ਰਹੇ ਹਨ ਅਤੇ ਕਈ ਕਿਸਾਨ ਸ਼ਹੀਦ ਵੀ ਚੁੱਕੇ ਹਨ, ਪੰਰਤੂ ਮੋਦੀ ਸਰਕਾਰ ਆਪਣਾ ਅੜਿਅਲ ਰਵੱਈਆ ਨਹੀਂ ਛੱਡ ਰਹੀ। ਉਪਰੋਂ ਲਖੀਮਪੁਰ ਖੀਰੀ ਵਿਚ ਭਾਜਪਾ ਕੇਂਦਰੀ ਮੰਤਰੀ ਦੇ ਪੁੱਤਰ ਵਲੋਂ ਕਿਸਾਨਾਂ ’ਤੇ ਗੱਡੀ ਚੜਾਕੇ ਉਨਾਂ ਨੂੰ ਸ਼ਹੀਦ ਕਰ ਦਿੱਤਾ ਗਿਆ। ਉਨਾਂ ਕਿਹਾ ਕਿ ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਥੇ ਹੀ ਉਹਨਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਦਿੱਲੀ ਵਿੱਚ ਚਲ ਰਹੇ ਕਿਸਾਨੀ ਸੰਘਰਸ਼ ਵਿੱਚ ਪਹੁੰਚਣ।