ਕਿਸਾਨਾਂ ਨੇ ਖੇਤੀਬਾੜੀ ਮੰਤਰੀ ਤੋਮਰ ਦਾ ਸਾੜਿਆ ਪੁਤਲਾ - ਤਰਨਤਾਰਨ
ਤਰਨਤਾਰਨ : ਜਮਹੂਰੀ ਕਿਸਾਨ ਸਭਾ ਤੇ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਨੇ ਭਾਜਪਾ ਦੇ ਖੇਤੀਬਾੜੀ ਮੰਤਰੀ ਤੋਮਰ ਦਾ ਪੁਤਲਾ ਸਾੜਿਆ। ਜਿਸ ਦੀ ਅਗਵਾਈ ਸੁਖਦੇਵ ਸਿੰਘ ਤੁੜ, ਅਜੀਤ ਸਿੰਘ ਢੋਟਾ ਨੇ ਕੀਤੀ। ਇਹਨਾਂ ਆਗੂਆਂ ਨੇ ਕਿਹਾ ਕਿ ਭਾਜਪਾ ਦੇ ਖੇਤੀਬਾੜੀ ਮੰਤਰੀ ਵੱਲੋਂ ਝੂਠੀ ਬਿਆਨਬਾਜ਼ੀ ਕਰਕੇ ਕਿਸਾਨਾਂ ਦੇ ਜ਼ਖਮਾਂ ਤੇ ਲੂਣ ਛਿੜਕਿਆ ਜਾ ਰਿਹਾ ਹੈ। ਇਸ ਦੇ ਵਿਰੋਧ ਵਜੋਂ ਖਡੂਰ ਸਾਹਿਬ ਵਿਖੇ ਖੇਤੀਬਾੜੀ ਮੰਤਰੀ ਦਾ ਪੁਤਲਾ ਸਾੜਿਆ।