ਕਿਸਾਨਾਂ ਨੇ ਦੁਸਹਿਰੇ 'ਤੇ ਮੋਦੀ ਅਤੇ ਕਾਰਪੋਰੇਟਾਂ ਦਾ 25 ਫੁੱਟ ਉਚਾ ਪੁਤਲਾ ਫੂਕਿਆ - lehragaga
ਲਹਿਰਾਗਾਗਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮੂਨਕ 'ਚ ਦੁਸਹਿਰੇ ਦੇ ਮੱਦੇਨਜ਼ਰ ਸੰਘਰਸ਼ਸ਼ੀਲ ਕਿਸਾਨਾਂ ਨੇ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦਾ 25 ਫੁੱਟ ਉਚਾ ਪੁਤਲਾ ਫੂਕਿਆ। ਖੇਡ ਸਟੇਡੀਅਮ ਵਿੱਚ ਪੁਤਲਾ ਫੂਕੇ ਜਾਣ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਕਿਸਾਨਾਂ ਦਾ ਇਹ ਸੰਘਰਸ਼ ਲਗਾਤਾਰ ਚੱਲਦਾ ਰਹੇਗਾ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਕੀਤਾ ਜਾਂਦੇ।