ਲੋਹੜੀ ਮੌਕੇ ਕਿਸਾਨਾਂ ਨੇ ਸਾੜੀਆਂ ਖੇਤੀ ਕਾਨੂੰਨਾਂ ਦੀ ਕਾਪੀਆਂ - farmers burnt copies of farm laws
ਬਰਨਾਲਾ: ਪਿਛਲੇ ਕਰੀਬ ਦੋ ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦੇ ਪੱਕੇ ਮੋਰਚੇ ਜਾਰੀ ਹਨ। ਇਸੇ ਤਹਿਤ ਲੋਹੜੀ ਦੇ ਤਿਉਹਾਰ ਮੌਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਸੱਦਾ ਦਿੱਤਾ ਗਿਆ ਸੀ, ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਅੱਗੇ ਲੋਹੜੀ ਦੀ ਧੂਣੀ 'ਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਬਾਲ ਕੇ ਰੋਸ ਪ੍ਰਗਟਾਇਆ ਗਿਆ। ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ ਬਹੁਤ ਹੀ ਪਵਿੱਤਰ ਤਿਉਹਾਰ ਹੈ, ਪਰ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਇਸ ਵਾਰ ਇਹ ਤਿਉਹਾਰ ਕਿਸਾਨੀ ਸੰਘਰਸ਼ਾਂ ਵਿੱਚ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।