ਗੁਰਦਾਸਪੁਰ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕਿਆ - ਮੋਦੀ ਸਰਕਾਰ ਦਾ ਪੁਤਲਾ ਫੂਕ
ਗੁਰਦਾਸਪੁਰ: ਇੱਥੇ ਕਿਸਾਲਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਫ਼ੂਕਿਆ ਗਿਆ ਤੇ ਚਿਤਾਵਨੀ ਦਿੱਤੀ ਕਿ ਜੇਕਰ 4 ਜਨਵਰੀ ਦੀ ਮੀਟਿੰਗ ਵਿੱਚ ਕਿਸਾਨਾਂ ਦਾ ਹੱਲ ਨਾ ਹੋਇਆ ਤਾਂ ਕਿਸਾਨ ਲਾਲ ਕਿਲੇ ਨੂੰ ਟਰੈਕਟਰਾਂ ਨਾਲ ਘੇਰਾ ਪਾ ਕੇ ਝੰਡਾ ਲਹਿਰਾਉਣਗੇ। ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਗੁਰਦਾਸਪੁਰ 'ਚ ਕਿਸਾਨ ਜਥੇਬੰਦੀਆਂ ਨੇ ਸ਼ਹਿਰ ਵਿੱਚ ਰੋਸ਼ ਪ੍ਰਦਰਸ਼ਨ ਕਰ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਹੈ ਅਤੇ ਨਾਲ ਹੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।