ਕਿਸਾਨਾਂ ਨੇ PM ਮੋਦੀ ਦਾ ਪੁਤਲਾ ਸਾੜ ਕੀਤਾ ਪੰਜਾਬ ਫੇਰੀ ਦਾ ਵਿਰੋਧ - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ
ਤਰਨ ਤਾਰਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਵੱਲੋਂ ਖਡੂਰ ਸਾਹਿਬ ਵਿਖੇ ਮੋਦੀ ਦੀ ਪੰਜਾਬ ਫੇਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਵੱਲੋਂ ਪਹਿਲਾ ਕਸਬਾ ਖੱਡੂਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕਰ ਗੋਇੰਦਵਾਲ ਸਾਹਿਬ ਬਿਆਸ ਪੁਲ ਨੂੰ ਬੰਦ ਕਰਨ ਲਈ ਵੱਡੀ ਗਿਣਤੀ ਵਿੱਚ ਰਵਾਨਗੀ ਪਾਈ ਗਈ। ਇਸ ਦੌਰਾਨ ਬਿਆਸ ਪੁਲ ਵੱਲ ਵਧਣ ਦੌਰਾਨ ਕਸਬਾ ਗੋਇੰਦਵਾਲ ਸਾਹਿਬ ਦੇ ਕਪੂਰਥਲਾ ਚੌਂਕ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਰੋਕਿਆ ਗਿਆ। ਜਿਸ ਦੌਰਾਨ ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿੱਚ ਤਲਖੀ ਦਾ ਮਾਹੌਲ ਬਣ ਗਿਆ। ਜਿਸ ਦੌਰਾਨ ਸੂਬਾ ਕਮੇਟੀ ਵੱਲੋਂ ਨਵਾਂ ਆਦੇਸ਼ ਮਿਲਣ ਤੋਂ ਬਾਅਦ ਕਪੂਰਥਲਾ ਚੌਂਕ ਵਿੱਚ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਖਤਮ ਕਰ ਦਿੱਤਾ ਗਿਆ।