ਕੈਪਟਨ ਵੱਲੋਂ ਦਿੱਤੇ ਦਿੱਲੀ ਧਰਨੇ ਨੂੰ ਕਿਸਾਨਾਂ ਨੇ ਦੱਸਿਆ ਡਰਾਮੇਬਾਜ਼ੀ - ਪੰਜਾਬ ਦੇ ਕਿਸਾਨ ਲਗਾਤਾਰ ਸੰਘਰਸ਼
ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਗਾਤਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਉੱਥੇ ਪੰਜਾਬ ਵਿੱਚ ਬਿਜਲੀ ਸੰਕਟ ਦੇ ਮੁੱਦੇ 'ਤੇ ਪੰਜਾਬ ਸਰਕਾਰ ਵੱਲੋਂ ਦਿੱਲੀ ਵਿੱਚ ਧਰਨਾ ਦਿੱਤਾ ਗਿਆ ਹੈ। ਕੈਪਟਨ ਦੇ ਇਸ ਧਰਨੇ ਨੂੰ ਪੰਜਾਬ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਡਰਾਮੇਬਾਜ਼ੀ ਕਰਾਰ ਦਿੱਤਾ ਜਾ ਰਿਹਾ ਹੈ। ਕਿਸਾਨ ਆਗੂ ਨੇ ਦੱਸਿਆ ਕਿ ਪੰਜਾਬ ਦੇ ਕਿਸਾਨ ਲਗਾਤਾਰ ਆਪਣਾ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਲੜ ਰਹੇ ਹਨ ਪਰ ਰਾਜਨੀਤਕ ਪਾਰਟੀਆਂ ਇਸ ਮਾਮਲੇ 'ਤੇ ਵੀ ਸਿਆਸਤ ਕਰ ਰਹੀਆਂ ਹਨ। ਕੈਪਟਨ ਸਰਕਾਰ ਵੀ ਇਸ ਮੁੱਦੇ 'ਤੇ ਡਰਾਮੇਬਾਜ਼ੀ ਕਰ ਰਹੀ ਹੈ। ਕਿਸਾਨਾਂ ਦੇ ਸੰਘਰਸ਼ ਨੂੰ ਫੇਲ੍ਹ ਕਰਨ ਲਈ ਰਾਜਨੀਤਕ ਪਾਰਟੀਆਂ ਆਪੋ ਆਪਣੇ ਏਜੰਡੇ ਚਲਾ ਰਹੀਆਂ ਹਨ।