ਅਜਨਾਲਾ ਚ ਵੀ ਭਾਰਤ ਬੰਦ ਦੇ ਸੱਦੇ ਨੂੰ ਵਪਾਰ ਮੰਡਲ ਦਾ ਸਮਰਥਨ - ਵਪਾਰ ਮੰਡਲ ਵੱਲੋਂ ਸਮਰਥਨ
ਅਜਨਾਲਾ: ਖੇਤੀ ਕਾਨੂੰਨਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ 26 ਤਾਰੀਕ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਦੇ ਨੂੰ ਸ਼੍ਰੋਮਣੀ ਅਕਾਲੀ ਦਲ ਵਪਾਰ ਮੰਡਲ ਦਾ ਸਮਰਥਨ ਮਿਲਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਵੀ ਇਸ ਬੰਦ ਚ ਸਾਥ ਦੇਣ ਦੀ ਗੱਲ ਆਖੀ ਹੈ। ਦੱਸ ਦਈਏ ਕਿ ਅਜਨਾਲਾ ਚ ਦੁਕਾਨਾਂ ਅਤੇ ਬਾਜਾਰ ਪੂਰੀ ਤਰ੍ਹਾਂ ਨਾਲ ਬੰਦ ਹਨ। ਵਪਾਰ ਮੰਡਲ ਨੇ ਦੁਕਾਨਦਾਰਾਂ ਦਾ ਧੰਨਵਾਦ ਵੀ ਕੀਤਾ ਹੈ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਤਿੰਨੇ ਖੇਤੀਕਾਨੂੰਨਾਂ ਨੂੰ ਰੱਦ ਕਰ ਦੇਣ ਤਾਂ ਜੋ ਕਿਸਾਨ ਆਪਣੇ ਘਰਾਂ ਨੂੰ ਵਾਪਸ ਆ ਸਕਣ।