ਭਾਜਪਾ ਦੀ ਹਾਰ ਦਾ ਕਿਸਾਨਾਂ ਨੇ ਲੱਡੂ ਵੰਡ ਮਨਾਇਆ ਜਸ਼ਨ
ਅੰਮ੍ਰਿਤਸਰ: ਪੱਛਮੀ ਬੰਗਾਲ 'ਚ ਵਿਧਾਨਸਭਾ ਚੋਣਾਂ 'ਚ ਭਾਜਪਾ ਦੀ ਹਾਰ ਤੋਂ ਬਾਅਦ ਅੰਮ੍ਰਿਤਸਰ 'ਚ ਕਿਸਾਨਾਂ ਵਲੋਂ ਲੱਡੂ ਵੰਡ ਜਸ਼ਨ ਮਨਾਇਆ ਗਿਆ। ਕਿਸਾਨਾਂ ਦਾ ਕਹਿਣਾ ਕਿ ਇਸ ਹਾਰ ਨਾਲ ਭਾਜਪਾ ਦਾ ਹੰਕਾਰ ਟੁੱਟੇਗਾ। ਉਨ੍ਹਾਂ ਦਾ ਕਹਿਣਾ ਕਿ ਭਾਜਪਾ ਦੀ ਹਾਰ ਤੋਂ ਸਪੱਸ਼ਟ ਹੁੰਦਾ ਹੈ ਕਿ ਬੰਗਾਲ ਦੇ ਲੋਕਾਂ ਵਲੋਂ ਕਿਸਾਨਾਂ ਦਾ ਸਮਰਥਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਕਿ ਜਿਨ੍ਹਾਂ ਸੂਬਿਆਂ 'ਚ ਭਾਜਪਾ ਦੀ ਸਰਕਾਰ ਬਣੀ ਹੈ, ਉਸ 'ਚ ਕਿਸਾਨਾਂ ਵਲੋਨ ਪ੍ਰਚਾਰ ਨਹੀਂ ਕੀਤਾ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।