Agriculture Law Repeal: ਕਿਸਾਨ ਇੰਝ ਮਨਾ ਰਹੇ ਜਸ਼ਨ
ਪਟਿਆਲਾ: ਪੀਐੱਮ ਮੋਦੀ (PM Modi) ਵੱਲੋਂ ਖੇਤੀ ਕਾਨੂੰਨ ਰੱਦ (Agriculture law repeal) ਕਰਨ ਦਾ ਫੈਸਲਾ ਲੈਣ ਤੋਂ ਬਾਅਦ ਕਿਸਾਨਾਂ (Farmers) ਦੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸਦੇ ਚੱਲਦੇ ਹੀ ਕਿਸਾਨਾਂ ਵੱਲੋਂ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ ਗਈ। ਕਿਸਾਨਾਂ ਦੇ ਵੱਲੋਂ ਸਰਕਾਰ ਦੇ ਇਸ ਫੈਸਲੇ ਦਾ ਸੁਆਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਇਹ ਦੇਰੀ ਨਾਲ ਫੈਸਲਾ ਲਿਆ ਗਿਆ ਹੈ ਕਿ ਉਹ ਸ਼ਲਾਘਾਯੋਗ ਫੈਸਲਾ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਇਹ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਦਿਹਾੜਾ ਹੈ ਜਿਸ ਕਰਕੇ ਇਹ ਬਹੁਤ ਹੀ ਪਵਿੱਤਰ ਦਿਨ ਹੈ ਉਨ੍ਹਾਂ ਨੂੰ ਇਸ ਦਿਨ ਜਿੱਤ ਪ੍ਰਾਪਤ ਹੋਈ ਹੈ।