ਕਿਸਾਨਾਂ ਕੀਤੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ - ਸੰਯੁਕਤ ਕਿਸਾਨ ਮੋਰਚੇ
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਕੋਟਕਪੂਰਾ ਮਾਰਗ ਪਿੰਡ ਵੜਿੰਗ ਦੇ ਕੋਲ ਬਣੇ ਟੋਲ ਟੈਕਸ 'ਤੇ ਕਿਸਾਨਾਂ ਵੱਲੋਂ ਰੋਡ ਜਾਮ ਕੀਤਾ ਗਿਆ। ਜਿੱਥੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਕਿਸਾਨਾਂ ਦਾ ਕਹਿਣਾ ਸੀ ਕਿ ਜੋ ਹਰਿਆਣੇ ਵਿਚ ਕਿਸਾਨਾਂ ਤੇ ਲਾਠੀਚਾਰਜ ਹੋਏ ਹੁਣ ਉਸ ਦੀ ਅਸੀਂ ਨਿਖੇਧੀ ਕਰਦੇ ਹਾਂ। ਜੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲ ਆਈ ਸੀ, ਕਿ 12 ਵਜੇ ਤੋਂ ਲੈ ਕੇ 2 ਵਜੇ ਤੱਕ ਰੋਡ ਜਾਮ ਕਰਨੇ ਹਨ। ਇਸ ਲਈ ਅਸੀਂ ਰੋਡ ਜਾਮ ਕੀਤੇ ਹਨ।