ਮੋਗਾ ਡੀਸੀ ਦਫ਼ਤਰ ਅੱਗੇ ਕਿਸਾਨਾਂ ਨੇ ਦੂਜੇ ਦਿਨ ਵੀ ਜਾਰੀ ਰੱਖਿਆ ਧਰਨਾ - kisan union
ਮੋਗਾ: ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਡੀਸੀ ਦਫ਼ਤਰ ਅੱਗੇ ਕਿਸਾਨ ਜਥੇਬੰਦੀਆਂ ਦਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਧਰਨਾ 14 ਸਤੰਬਰ ਤੱਕ 24 ਘੰਟੇ ਲਗਾਇਆ ਜਾਵੇਗਾ। ਕਿਸਾਨ ਆਗੂ ਰਣਬੀਰ ਸਿੰਘ ਰਾਣਾ ਨੇ ਕਿਹਾ ਕਿ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਇੱਕ 11 ਮੈਂਬਰੀ ਟੀਮ ਤਿਆਰ ਕੀਤੀ ਹੈ, ਜੋ ਡੀਸੀ ਅੱਗੇ ਪੇਸ਼ ਹੋ ਕੇ ਜੇਲ੍ਹ ਜਾਣ ਲਈ ਤਿਆਰ ਹੈ।ਕਿਸਾਨ ਆਗੂਆਂ ਨੇ ਨੇ ਕਿਹਾ ਕਿ ਜੇਕਰ ਕੇਂਦਰ ਨੇ ਜਾਰੀ ਆਰਡੀਨੈਂਸਾਂ ਨੂੰ ਰੱਦ ਨਾ ਕੀਤਾ ਅਤੇ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਸੰਘਰਸ ਤੇਜ਼ ਕਰਦੇ ਹੋਏ 'ਜੇਲ੍ਹ ਭਰੋ' ਅੰਦੋਲਨ ਸ਼ੁਰੂ ਕੀਤਾ ਜਾਵੇਗਾ।