ਕਿਸਾਨਾਂ ਦਾ ਦਿੱਲੀ ਵੱਲ ਨੂੰ ਕੂਚ ਜਾਰੀ - ਕੇਂਦਰ ਨੂੰ ਚਿਤਾਵਨੀ
ਅੰਮ੍ਰਿਤਸਰ: ਖੇਤੀ ਕਾਨੂੰਨਾਂ (Agricultural laws) ਖਿਲਾਫ਼ ਕਿਸਾਨਾਂ ਦਾ ਕੇਂਦਰ ਸਰਕਾਰ ਖਿਲਾਫ਼ ਸੰਘਰਸ਼ ਜਾਰੀ ਹੈ। ਕਿਸਾਨਾਂ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨਾ ਦਿੱਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਦੇ ਵੱਲੋਂ ਕਿਸਾਨਾਂ ਦੀ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੱਢਿਆ ਗਿਆ। ਇਸਦੇ ਚੱਲਦੇ ਹੀ ਵੱਡੀ ਗਿਣਤੀ ਦੇ ਵਿੱਚ ਕਿਸਾਨ ਦੇਸ਼ ਦੇ ਵੱਖ ਵੱਖ ਹਿੱਸਿਆਂ ਚੋਂ ਕਿਸਾਨਾਂ ਦੇ ਸਮਰਥਨ ਦੇ ਵਿੱਚ ਦਿੱਲੀ ਵੱਲ ਨੂੰ ਕੂਚ ਕਰ ਹਨ ਤਾਂ ਕਿ ਕੇਂਦਰ ਸਰਕਾਰ ‘ਤੇ ਕਾਨੂੰਨ ਰੱਦ ਕਰਨ ਦੇ ਲਈ ਦਬਾਅ ਬਣਾਇਆ ਜਾ ਸਕੇ। ਇਸ ਦੌਰਾਨ ਅੰਮ੍ਰਿਤਸਰ ਤੋਂ ਵੀ ਕਿਸਾਨਾਂ ਦਾ ਇੱਕ ਵੱਡਾ ਜੱਥਾ ਦਿੱਲੀ ਵੱਲ ਨੂੰ ਰਵਾਨਾ ਹੋਇਆ ਹੈ। ਇਸ ਮੌਕੇ ਕਿਸਾਨਾਂ ਦੇ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਸਮਾਂ ਕਿਸਾਨਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।