ਖੇਤੀ ਕਾਨੂੰਨਾਂ ਖਿਲਾਫ ਮਾਨਸਾ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ
ਮਾਨਸਾ: ਖੇਤੀ ਕਾਨੂੰਨਾਂ ਵਿਰੁੱਧ ਮਾਨਸਾ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਮੌਕੇ ਬੀਕੇਯੂ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਬਲਵਿੰਦਰ ਸ਼ਰਮਾ ਨੇ ਕਿਹਾ ਕਿ ਇਹ ਅੰਦੋਲਨ ਲੰਮਾ ਸਮਾਂ ਚੱਲ ਸਕਦਾ ਹੈ ਤੇ ਆਪਣੀ ਜਿੱਤ ਤੱਕ ਇਹ ਸੰਘਰਸ਼ ਜਾਰੀ ਰੱਖਾਂਗੇ। ਉਨ੍ਹਾਂ ਕਿਹਾ ਕਿ ਉਹ ਮੋਦੀ ਸਰਕਾਰ ਵੱਲੋਂ ਲਿਆਂਦੇ ਕਾਲੇ ਕਾਨੂੰਨ ਰੱਦ ਕਰਾ ਕੇ ਹੀ ਰਹਿਣਗੇ।