ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ - ਸੋਮ ਪ੍ਰਕਾਸ਼
ਹੁਸ਼ਿਆਰਪੁਰ: ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਸਾਬਕਾ ਕੈਬਿਨੇਟ ਮੰਤਰੀ ਤੀਕਸ਼ਣ ਸੂਦ ਦੇ ਹੁਸ਼ਿਆਰਪੁਰ 'ਚ ਚੋਣ ਪ੍ਰਚਾਰ ਕਰਨ ਦੀ ਭਿਣਕ ਪੈਂਦਿਆਂ ਹੀ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਉਕਤ ਸਥਾਨ 'ਤੇ ਪਹੁੰਚ ਗਏ। ਕਿਸਾਨਾਂ ਨੇ ਇਸ ਮੌਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਅਤੇ ਹਾਲਾਤ 'ਤੇ ਕਾਬੂ ਪਾਉਣ ਲਈ ਜੱਦੋ ਜਹਿਦ ਸ਼ੁਰੂ ਕਰ ਦਿੱਤੀ।