ਪੰਜਾਬ

punjab

ETV Bharat / videos

ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ

By

Published : Oct 20, 2021, 9:06 AM IST

ਮੋਗਾ: ਯੂ.ਪੀ. ਦੇ ਲਖੀਮਪੁਰ ਖੀਰੀ (Lakhimpur Khiri) ਵਿੱਚ ਪਿਛਲੇ ਦਿਨੀਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ (Union Minister of State for Home Affairs Ajay Mishra) ਦੇ ਪੁੱਤਰ ਵੱਲੋਂ ਕਿਸਾਨਾਂ (Farmers) ਨੂੰ ਕਾਰਾਂ ਨਾਲ ਕੁਚਲਿਆ ਗਿਆ ਸੀ। ਇਸ ਘਟਨਾ ਵਿੱਚ 4 ਕਿਸਾਨ (Farmer) ਸ਼ਹੀਦ ਹੋਏ ਸਨ। ਘਟਨਾ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਦੇ ਲਈ ਕਿਸਾਨਾਂ (Farmers) ਵੱਲੋਂ ਦੇਸ਼ ਭਰ ਵਿੱਚ ਕੇਂਦਰ ਸਰਕਾਰ ਤੇ ਘਟਨਾ ਦੇ ਮੁਲਜ਼ਮਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਮੋਗਾ ਵਿੱਚ ਵੀ ਕਿਸਾਨਾਂ (Farmers) ਵੱਲੋਂ ਰੇਲਵੇ ਟ੍ਰੈਕ ਨੂੰ ਜਾਮ ਕੀਤਾ ਗਿਆ ਹੈ। ਕਿਸਾਨਾਂ (Farmers) ਦਾ ਕਹਿਣਾ ਹੈ ਕਿ ਜਦੋਂ ਤੱਕ ਘਟਨਾ ਦੇ ਮੁਲਜ਼ਮਾਂ ਨੂੰ ਸਜ਼ਾ ਨਹੀਂ ਹੁੰਦੀ ਅਤੇ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਬਰਖਾਸਤ ਨਹੀਂ ਕੀਤਾ ਜਾਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ।

ABOUT THE AUTHOR

...view details