ਪਿੰਡ ਦੀ ਸੱਥ ਤੋਂ ਕੇਂਦਰ ਨੂੰ ਲਲਕਾਰ - ਈਟੀਵੀ ਭਾਰਤ
ਗੁਰਦਾਸਪੁਰ: ਕੇਂਦਰ ਸਰਕਾਰ (Central Government) ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ (Agricultural laws) ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹਰ ਹੱਕ ਇਕ ਵਰਗ ਦਾ ਸਾਥ ਮਿਲਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਕਿਸਾਨੀ ਅੰਦੋਲਨ ਨੂੰ ਲੈਕੇ ਪਿੰਡਾਂ ਵਿੱਚ ਆਮ ਲੋਕ ਕੀ ਸੋਚਦੇ ਹਨ ਇਸ ਨੂੰ ਲੈਕੇ ਈਟੀਵੀ ਭਾਰਤ ਦੀ ਟੀਮ ਵੱਲੋਂ ਸੱਥ ਵਿੱਚ ਬੈਠੋ ਬਜ਼ੁਰਗਾਂ ਤੇ ਆਮ ਲੋਕਾਂ ਦੇ ਨਾਲ ਗੱਲਬਾਤ ਕੀਤੀ ਗਈ ਹੈ। ਪਿੰਡ ਕੋਟਲੀ ਮੋਹੀਆਂ ਦੀ ਸੱਥ ਵਿਚ ਬੈਠੇ ਲੋਕਾਂ ਨੇ ਕਿਹਾ ਕਿ ਇਹ ਕਿਸਾਨੀ ਸੰਘਰਸ਼ ਆਮ ਲੋਕਾਂ ਦੇ ਅਤੇ ਦੇਸ਼ ਦੇ ਹੱਕ ਵਿੱਚ ਹੈ ਇਸ ਲਈ ਲੋਕ ਵੀ ਕਿਸਾਨੀ ਸੰਘਰਸ਼ ਦੀ ਹਿਮਾਇਤ ਕਰਦੇ ਹਨ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਆਮ ਲੋਕ,ਨੌਜਵਾਨ ਕਿਸਾਨੀ ਸੰਘਰਸ਼ ਵਿੱਚ ਸ਼ਮੂਲੀਅਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਆਪਣੀ ਵੱਖਰੀ ਪਾਰਟੀ ਬਣਾਉਂਦੇ ਹਨ ਤਾਂ ਪਿੰਡਾਂ ਵਿਚੋਂ ਵੱਡੀ ਗਿਣਤੀ ਵਿੱਚ ਲੋਕ ਕਿਸਾਨਾਂ ਦਾ ਸਮਰਥਨ ਕਰਨਗੇ ਅਤੇ ਕਿਸਾਨਾਂ ਨਾਲ ਡਟੇ ਰਹਿਣਗੇ ਜਦੋ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦੇ।