ਠੰਡ ਦੇ ਬਾਵਜੂਦ ਗੰਨਾ ਕਾਸ਼ਤਕਾਰਾਂ ਨੇ ਦਿੱਤਾ ਧਰਨਾ - ਗੰਨੇ ਦੀ ਫਸਲ ਦੀ ਅਦਾਇਗੀ
ਖੰਡ ਮਿਲਾਂ ਵੱਲੋਂ ਪਿਛਲੇ ਤਿੰਨ ਸਾਲਾਂ ਤੋਂ ਗੰਨੇ ਦੀ ਫਸਲ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨ ਬੇਹਦ ਨਾਰਾਜ਼ ਹਨ। ਇਸ ਦੇ ਚਲਦੇ ਗੰਨਾ ਕਾਸ਼ਤਕਾਰਾਂ ਵੱਲੋਂ ਗੁਰਦਾਸਪੁਰ ਦੇ ਪਨੀਆੜ ਖੰਡ ਮਿਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਠੰਡ ਦੇ ਬਾਵਜੂਦ ਵੱਡੀ ਗਿਣਤੀ 'ਚ ਰਾਤ ਤੱਕ ਕਿਸਾਨ ਧਰਨੇ 'ਤੇ ਡਟੇ ਰਹੇ। ਇਸ ਧਰਨੇ ਦੀ ਅਗਵਾਈ ਕਰ ਰਹੇ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਪੰਜਾਬ ਦੀਆਂ ਨਿੱਜੀ ਤੇ ਸਹਿਕਾਰੀ ਖੰਡ ਮਿਲਾਂ ਵੱਲ ਗੰਨਾ ਕਾਸ਼ਤਕਾਰਾਂ ਦੀ ਕਰੋੜਾਂ ਰਕਮ ਬਕਾਇਆ ਖੜ੍ਹੀ ਹੈ ਤੇ ਇਸ ਦੀ ਅਦਾਇਗੀ ਨਹੀਂ ਕੀਤੀ ਗਈ। ਰਕਮ ਦੀ ਸਹੀ ਸਮੇਂ 'ਤੇ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ 'ਚ ਗੰਨਾ ਕਾਸ਼ਤਕਾਰ ਇਨ੍ਹਾਂ ਮਿਲਾਂ ਦੀ ਅਣਗਿਹਲੀ ਕਾਰਨ ਭੁੱਖੇ ਮਰਨ ਲਈ ਮਜਬੂਰ ਹੋ ਗਏ ਹਨ। ਉਨ੍ਹਾਂ ਬਕਾਇਆ ਰਕਮ ਜਾਰੀ ਨਾ ਕੀਤੇ ਜਾਣ ਤੱਕ ਦਿਨ-ਰਾਤ ਧਰਨਾ ਜਾਰੀ ਰੱਖਣ ਦੀ ਗੱਲ ਆਖੀ ਹੈ।