ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ ਕੱਟੀ ਜੀਓ ਟਾਵਰ ਦੀ ਬਿਜਲੀ - ਜੀਓ ਕੰਪਨੀ
ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੁੱਧ ਵਿੱਚ ਜਿਥੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ, ਉੱਥੇ ਹੀ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਲੱਲੂਆਣਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਤੇ ਵਰਕਰਾਂ ਵੱਲੋਂ ਪਿੰਡ ਵਿੱਚ ਲੱਗੇ ਜੀਓ ਕੰਪਨੀ ਦੇ ਟਾਵਰ ਦੀ ਬਿਜਲੀ ਸਪਲਾਈ ਕੱਟ ਕੇ ਟਾਵਰ ਨੂੰ ਤਾਲਾ ਲਗਾ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਿਸਾਨ ਵਿਰੋਧੀ ਖੇਤੀ ਕਨੂੰਨਾਂ ਨੂੰ ਰੱਦ ਨਹੀਂ ਕਰਦੀ, ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।