ਕਿਸਾਨਾਂ ਨੇ ਰਾਸ਼ਟਰਪਤੀ ਦੇ ਨਾ ਸੌਂਪਿਆ ਮੰਗ ਪੱਤਰ
ਫਿਰੋਜ਼ਪੁਰ: ਜ਼ਿਲ੍ਹੇ ’ਤੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਰੱਦ ਕਰਵਾਉਣ ਜਬਰ ਵਿਰੋਧੀ ਦਿਵਸ ਮਨਾਇਆ ਤੇ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਏਡੀਸੀ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਜੋ ਕੀ ਅਸੀਂ ਬਰਦਾਸ਼ਤ ਨਹੀਂ ਕਰਾਂਗੇ। ਉਹਨਾਂ ਨੇ ਕਿਹਾ ਕਿ ਜੋ ਕਿਸਾਨ ਜੇਲ੍ਹਾਂ ’ਚ ਬੰਦ ਕੀਤੇ ਗਏ ਹਨ ਉਹਨਾਂ ਨੂੰ ਵੀ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ।