ਸਰਕਾਰ ਦੇ ਦਾਅਵੇ, ਪਰ ਕਿਸਾਨਾਂ ਨੂੰ ਸਤਾ ਰਹੀ ਫਸਲ ਦੀ ਚਿੰਤਾ - arrangements by the department
ਪਠਾਨਕੋਟ: ਸੂਬਾ ਸਰਕਾਰ ਵੱਲੋਂ 10 ਅਪ੍ਰੈਲ ਨੂੰ ਕਣਕ ਦੀ ਖ਼ਰੀਦ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਦੇ ਚੱਲਦੇ ਸੂਬੇ ਭਰ ਵਿੱਚ ਖਰੀਦ ਸਬੰਧੀ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਪਠਾਨਕੋਟ ਦੇ ਵਿੱਚ ਕਣਕ ਦੀ ਫ਼ਸਲ ਦੀ ਕਟਾਈ ਕਿਸਾਨਾਂ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ ਪ੍ਰਸ਼ਾਸਨ ਨੇ ਵੀ ਮੰਡੀਆਂ ਦੇ ਵਿੱਚ ਪੁਖ਼ਤਾ ਇੰਤਜ਼ਾਮ ਕਰ ਲਏ ਹਨ ਪਰ ਕਿਸਾਨਾਂ ਦੇ ਮੱਥੇ ਤੇ ਸ਼ਿਕਨ ਨਜ਼ਰ ਆ ਰਹੀ ਹੈ ਕਿਉਂਕਿ ਕਿਸਾਨਾਂ ਨੂੰ ਲੇਬਰ ਨਹੀਂ ਮਿਲ ਰਹੀ ਅਤੇ ਜ਼ਿਆਦਾਤਰ ਕਿਸਾਨ ਕੇਂਦਰ ਸਰਕਾਰ ਦੇ ਖ਼ਿਲਾਫ਼ ਧਰਨੇ ਤੇ ਬੈਠੇ ਹੋਏ ਹਨ ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਵੀ ਰੋਸ ਜਤਾਇਆ ਜਾ ਰਿਹਾ ਹੈ।
Last Updated : Apr 9, 2021, 9:34 PM IST