ਤਰਨ ਤਾਰਨ ਵਿਖੇ ਕਿਸਾਨ ਅੰਦੋਲਨ ਦੇ ਸਮਰਥਨ 'ਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ - ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ
ਤਰਨ ਤਾਰਨ :ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਬਾਰਡਰਾਂ 'ਤੇ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ। ਕਿਸਾਨੀ ਸੰਘਰਸ਼ ਦਾ ਅਸਰ ਪੰਜਾਬ 'ਚ ਵੀ ਵੇਖਣ ਨੂੰ ਮਿਲ ਰਿਹਾ ਹੈ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਤੇ ਲੋਕਾਂ 26 ਜਨਵਰੀ ਟੈਕਟਰ ਮਾਰਚ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਕੜੀ 'ਚ ਤਰਨ ਤਾਰਨ ਵਿਖੇ ਕਿਸਾਨ ਜੱਥੇਬੰਦੀਆਂ ਨੇ ਪਿੰਡ ਕੰਗ 'ਚ ਕੇਂਦਰ ਸਰਕਾਰ ਖਿਲਾਫ ਟਰੈਕਟਰ ਮਾਰਚ ਕੱਢਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਮੰਗਾਂ ਮੰਨਣ ਦੀ ਬਜਾਏ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ।ਕਿਸਾਨ ਆਗੂਆਂ ਨੇ ਦਿੱਲੀ ਵਿਖੇ ਟਰੈਕਟਰ ਮਾਰਚ 'ਚ ਸ਼ਮੂਲੀਅਤ ਦਾ ਐਲਾਨ ਕੀਤਾ ਤੇ ਉਨ੍ਹਾਂ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਕੀਤੀ।