ਮਾਨਸਾ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਕੱਢੀ ਟਰੈਕਟਰ ਰੈਲੀ
ਮਾਨਸਾ:ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਬਾਰਡਰਾਂ 'ਤੇ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ। ਕਿਸਾਨੀ ਸੰਘਰਸ਼ ਦਾ ਅਸਰ ਪੰਜਾਬ 'ਚ ਵੀ ਵੇਖਣ ਨੂੰ ਮਿਲ ਰਿਹਾ ਹੈ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਤੇ ਲੋਕਾਂ ਨੂੰ 26 ਜਨਵਰੀ ਨੂੰ ਹੋਣ ਵਾਲੇ ਟੈਕਟਰ ਮਾਰਚ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਕੜੀ 'ਚ ਮਾਨਸਾ ਵਿਖੇ ਬੀਕੇਯੂ ਡਕੌਂਦਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਕੇਂਦਰ ਸਰਕਾਰ ਖਿਲਾਫ਼ ਟਰੈਕਟਰ ਰੈਲੀ ਕੱਢੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਮੰਗਾਂ ਮੰਨਣ ਦੀ ਬਜਾਏ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ।ਕਿਸਾਨ ਆਗੂਆਂ ਨੇ ਦਿੱਲੀ ਵਿਖੇ ਟਰੈਕਟਰ ਮਾਰਚ 'ਚ ਸ਼ਮੂਲੀਅਤ ਦਾ ਐਲਾਨ ਕੀਤਾ ਤੇ ਉਨ੍ਹਾਂ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਕੀਤੀ।