ਪਟਿਆਲਾ 'ਚ ਚੱਕਾ ਜਾਮ ਕਰਕੇ ਕਿਸਾਨਾਂ ਨੇ ਕੀਤਾ ਖੇਤੀ ਕਾਨੂੰਨਾਂ ਦਾ ਵਿਰੋਧ - ਕਿਸਾਨਾਂ ਨੇ ਕੀਤਾ ਖੇਤੀ ਕਾਨੂੰਨਾਂ ਦਾ ਵਿਰੋਧ
ਪਟਿਆਲਾ: ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬੀਕੇਯੂ ਉਗਰਾਹਾਂ ਵੱਲੋਂ ਦੁਪਿਹਰ 12 ਵਜੇ ਤੋਂ 3 ਵਜੇ ਤੱਕ ਚੱਕਾ ਜਾਮ ਕੀਤਾ। ਇਸ ਦੌਰਾਨ ਪਟਿਆਲੇ ਦੇ ਕਈ ਪਿੰਡਾਂ 'ਚ ਕਿਸਾਨਾਂ ਵੱਲੋਂ ਹੜਤਾਲ ਵੀ ਕੀਤੀ ਗਈ। ਕਿਸਾਨਾਂ ਨੇ ਕੇਂਦਰ ਵੱਲੋਂ ਪਾਸ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਉਸ ਨੂੰ ਮਿੱਠਾ ਜ਼ਹਿਰ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਖੇਤੀ ਕਾਨੂੰਨ ਰੱਦ ਕਰਨ ਤੇ ਦਿੱਲੀ ਹਿੰਸਾ 'ਚ ਨਾਮਜ਼ਦ ਤੇ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ।