ਖੇਤੀ ਕਾਨੂੰਨਾਂ ਦੇ ਵਿਰੋਧ 'ਚ ਬਠਿੰਡਾ ਵਿਖੇ ਕਿਸਾਨਾਂ ਨੇ ਕੱਢੀ ਟਰੈਕਟਰ ਰੈਲੀ
ਬਠਿੰਡਾ: ਖੇਤੀ ਕਾਨੂੰਨ ਦੇ ਵਿਰੋਧ 'ਚ ਗਣਤੰਤਰ ਦਿਵਸ ਮੌਕੇ ਜਿਥੇ ਇੱਕ ਪਾਸੇ ਦਿੱਲੀ 'ਚ ਕਿਸਾਨ ਟਰੈਕਟਰ ਰੈਲੀ ਕੱਢ ਰਹੇ ਹਨ, ਉਥੇ ਹੀ ਦੂਜੇ ਪਾਸੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਕਿਸਾਨਾਂ ਵੱਲੋਂ ਟਰੈਕਟਰ ਰੈਲੀਆਂ ਕੱਢੀਆਂ। ਇਸੇ ਕੜੀ 'ਚ ਬਠਿੰਡਾ ਵਿਖੇ ਕਿਸਾਨਾਂ ਨੇ ਟਰੈਕਟਰ ਰੈਲੀ ਕੱਢੀ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਜਬਰਨ ਉਨ੍ਹਾਂ 'ਤੇ ਇਹ ਕਾਲੇ ਕਾਨੂੰਨ ਥੋਪਣਾ ਚਾਹੁੰਦੀ ਹੈ। ਲਗਾਤਾਰ ਕੇਂਦਰ ਤੇ ਕਿਸਾਨਾਂ ਵਿਚਾਲੇ ਬੈਠਕਾਂ 'ਚ ਵੀ ਕੇਂਦਰ ਸਰਕਾਰ ਲਗਾਤਾਰ ਆਪਣਾ ਅੜੀਅਲ ਰਵੱਈਆ ਵਿਖਾ ਰਹੀ ਹੈ। ਜਿਸ ਦੇ ਚਲਦੇ ਉਨ੍ਹਾਂ ਨੂੰ ਵਿਰੋਧ ਵਜੋਂ ਟਰੈਕਟਰ ਰੈਲੀ ਕੱਢਣੀ ਪਈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਇਹ ਕਾਲੇ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਉਦੋਂ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ।