ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ, ਮੰਡੀਆਂ ਵਿੱਚ ਕਿਸਾਨ ਹੋ ਰਹੇ ਖੱਜਲ - ਮੰਡੀਆਂ ਵਿੱਚ ਕਿਸਾਨ ਹੋ ਰਹੇ ਖੱਜਲ
🎬 Watch Now: Feature Video
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਰਸਮੀ ਖ਼ਰੀਦ ਕਈ ਦਿਨਾਂ ਤੋਂ ਸ਼ੁਰੂ ਹੋ ਚੁੱਕੀ ਹੈ ਪਰ ਹਾਲੇ ਤੱਕ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ ਹੋਣਾ ਪੈ ਰਿਹਾ ਹੈ। ਕਿਸਾਨਾਂ ਨੇ ਲੁਧਿਆਣਾ ਮੰਡੀ ਬੋਰਡ ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਕਿਹਾ ਕਿ ਮੰਡੀਆਂ ਵਿੱਚ ਨਾ ਤਾਂ ਪੁਖ਼ਤਾ ਪ੍ਰਬੰਧ ਹਨ ਅਤੇ ਨਾ ਹੀ ਸਮੇਂ ਸਿਰ ਉਨ੍ਹਾਂ ਦੀ ਫ਼ਸਲ ਦੀ ਚੁਕਾਈ ਹੋ ਰਹੀ ਹੈ। ਆਲਮ ਇਹ ਹੈ ਕਿ ਦਾਣਾ ਮੰਡੀ 'ਚ ਥਾਂ-ਥਾਂ ਪਾਣੀ ਖੜ੍ਹਾ ਹੈ ਅਤੇ ਕਿਸਾਨਾਂ ਨੂੰ ਫ਼ਸਲ ਰੱਖਣ ਦੀ ਥਾਂ ਤੱਕ ਨਹੀਂ ਮਿਲ ਰਹੀ ਜਿਸ ਕਾਰਨ ਕਿਸਾਨਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।