ਕਿਸਾਨ ਆਗੂਆਂ ਨੇ ਸੰਨੀ ਦਿਓਲ ਨੂੰ ਸੌਂਪਿਆ ਮੰਗ ਪੱਤਰ
ਗੰਨੇ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਪਿਛਲੇ 8 ਦਿਨਾਂ ਤੋਂ ਗੁਰਦਾਸਪੁਰ ਦੀ ਖੰਡ ਮਿਲ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ 8 ਦਿਨ ਬੀਤਣ ਤੋਂ ਬਾਅਦ ਵੀ ਕਿਸਾਨਾਂ ਦੀ ਸਾਰ ਲੈਣ ਲਈ ਸਰਕਾਰ ਦਾ ਕੋਈ ਨੁਮਾਇੰਦਾ ਉਨ੍ਹਾਂ ਦੀ ਸਾਰ ਲੈਣ ਨਹੀਂ ਪਹੁੰਚਿਆ। ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਨੂੰ ਕਿਸਾਨਾਂ ਨੇ ਮੰਗ ਪੱਤਰ ਦਿੱਤਾ ਅਤੇ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ।