ਟਰੇਨਾਂ ਚਲਾਉਣ ਲਈ ਕਿਸਾਨਾਂ ਨੇ 15 ਦਿਨ ਲਈ ਦਿੱਤੀ ਹਰੀ ਝੰਡੀ
ਚੰਡੀਗੜ੍ਹ: ਮੁੱਖ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣ ਤੋਂ ਬਾਅਦ ਕਿਸਾਨ ਆਗੂ ਨੇ ਪੰਜਾਬ ਭਵਨ ਤੋਂ ਬਾਹਰ ਨਿਕਲ ਕੇ ਮੀਟਿੰਗ ਸਬੰਧੀ ਈਟੀਵੀ ਭਾਰਤ ਨਾਲ ਗੱਲਬਾਤ ਕੀਤੀ। ਇਸ ਗੱਲਬਾਤ ਦੌਰਾਨ ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਉਨ੍ਹਾਂ ਨੇ ਬੈਠਕ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗੰਨਾ ਕਿਸਾਨਾਂ ਦੀ ਪੇਮੈਂਟ , ਕੋਟਨ ਬੈਲਟ ਏਰੀਆ ਦੇ ਕਿਸਾਨਾਂ ਦੀ ਸਮੱਸਿਆ ਸਣੇ ਯੂਰੀਆ ਅਤੇ ਏਪੀਐੱਮਸੀ ਮੰਡੀ ਅਤੇ ਖੁੱਲ੍ਹੀਆਂ ਮੰਡੀਆਂ ਦੀ ਸਰਕਾਰ ਵੱਲੋਂ ਦਿੱਤੀ ਖੁੱਲ੍ਹ ਦੇ ਮਸਲੇ ਸਰਕਾਰ ਨੂੰ ਲਿਖ ਕੇ ਦਿੱਤੇ ਸਰਕਾਰ ਨੇ ਇਨ੍ਹਾਂ ਮਸਲਿਆਂ ਨੂੰ ਹੱਲ ਕਰਨ ਦਾ 30 ਤਾਰੀਕ ਤੱਕ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਕੋਈ ਵੀ ਸਿਆਸੀ ਲੀਡਰ ਕਿਸਾਨਾਂ ਦੇ ਮਸਲੇ ਬਾਰੇ ਟੀਵੀ ਚੈਨਲਾਂ ਦੀ ਡਿਬੇਟ ਅਤੇ ਖਿੱਚੋਤਾਣ ਨਾ ਕਰ ਕੇ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ।