ਕਿਸਾਨਾਂ ਨੇ ਭੁੱਖ ਹੜਤਾਲ ਨਾਲ ਕੇਂਦਰ ਸਰਕਾਰ ਖ਼ਿਲਾਫ ਜਤਾਇਆ ਰੋਸ - ਸੰਯੁਕਤ ਕਿਸਾਨ ਮੋਰਚੇ
ਬਠਿੰਡਾ: ਅੱਜ ਬਠਿੰਡਾ ਦੇ ਮਿੰਨੀ ਸਕੱਤਰੇਤ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰਾ ਦੀ ਅਗਵਾਈ ਵਿੱਚ ਪੰਜ ਮੈਂਬਰੀ ਕਿਸਾਨਾਂ ਦੇ ਵਫ਼ਦ ਨੇ ਭੁੱਖ ਹੜਤਾਲ ਕੀਤੀ। ਇਹ ਭੁੱਖ ਹੜਤਾਲ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਵਿਖੇ ਵਿੱਢੇ ਅੰਦੋਲਨ ਤਹਿਤ ਮੋਦੀ ਸਰਕਾਰ ਖ਼ਿਲਾਫ਼ ਜ਼ਿਲ੍ਹਾ ਪੱਧਰ ਉੱਤੇ ਰੋਸ ਪ੍ਰਗਟਾਵਾ ਕਰਦੇ ਹੋਏ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ 4 ਮਹੀਨਿਆਂ ਤੋਂ ਸੜਕਾਂ ਉੱਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਕਿਸਾਨਾਂ ਪ੍ਰਤੀ ਮੋਦੀ ਸਰਕਾਰ ਦਾ ਰਵੱਈਆ ਠੀਕ ਨਹੀਂ ਹੈ ਜਿਸ ਕਰਕੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਮੋਦੀ ਸਰਕਾਰ ਖ਼ਿਲਾਫ਼ ਦਿੱਤੇ ਹਰ ਸੰਘਰਸ਼ ਵਿੱਚ ਪੰਜਾਬ ਦੇ ਕਿਸਾਨ ਅਤੇ ਹਰ ਵਰਗ ਡੱਟ ਕੇ ਨਾਲ ਖੜ੍ਹਾ ਹੈ।