ਟਰੈਕਟਰ ਪਰੇਡ 'ਚ ਸ਼ਾਮਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਰਵਾਨਾ ਹੋਇਆ ਕਿਸਾਨਾਂ ਦਾ ਜੱਥਾ - ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ : ਦਿੱਲੀ ਵਿਖੇ ਕਿਸਾਨ ਅੰਦੋਲਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਵੱਲੋਂ 26 ਜਨਵਰੀ ਮੌਕੇ ਕਿਸਾਨ ਟਰੈਕਟਰ ਪਰੇਡ ਦਿੱਲੀ ਦੀਆਂ ਸੜਕਾਂ ’ਤੇ ਕਰਨ ਦਾ ਐਲਾਨ ਕੀਤਾ ਹੈ। ਇਸ ਲਈ ਪੰਜਾਬ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਵੱਡੀਆਂ ਤਿਆਰੀਆਂ ਖਿੱਚੀਆਂ ਗਈਆਂ ਹਨ। ਟਰੈਕਟਰ ਪਰੇਡ 'ਚ ਸ਼ਾਮਲ ਹੋਣ ਲਈ ਕਿਸਾਨੀ ਜੱਥਾ ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਰਵਾਨਾ ਹੋਇਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਨੌਜਾਵਾਨਾਂ 'ਚ ਭਾਰੀ ਜੋਸ਼ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਆਪਣੀ ਹਾਰ ਮੰਨ ਹਰ ਹਾਲ 'ਚ ਖੇਤੀ ਕਾਨੂੰਨ ਰੱਦ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰਨਗੇ ਤੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਮੁੜਨਗੇ।