ਫਾਜ਼ਿਲਕਾ: ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜੱਥੇਬੰਦੀਆਂ ਨੇ ਕੀਤਾ ਰੇਲਵੇ ਟ੍ਰੈਕ ਜਾਮ - ਰੇਲਵੇ ਟ੍ਰੈਕ 'ਤੇ ਇਹ ਧਰਨਾ ਲਗਾਤਾਰ ਜਾਰੀ
ਫਾਜ਼ਿਲਕਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਦੇਸ਼ ਭਰ 'ਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਫਾਜ਼ਿਲਕਾ ਦੀਆਂ ਕਿਸਾਨ ਜੱਥੇਬੰਦਿਆ ਨੇ ਰੇਲਵੇ ਸਟੇਸ਼ਨ ਦੇ ਰੇਲਵੇ ਟ੍ਰੈਕ ਨੂੰ ਜਾਮ ਕਰ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਹੈ। ਇਸ ਮੌਕੇ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਸਰਕਾਰ ਸਾਡੀ ਗੱਲ ਨਹੀਂ ਸੁਣਦੀ ਅਸੀ ਉਨ੍ਹੀ ਦੇਰ ਤੱਕ ਰੇਲਵੇ ਟ੍ਰੈਕ 'ਤੇ ਇਹ ਧਰਨਾ ਲਗਾਤਾਰ ਜਾਰੀ ਰਹੇਗਾ।