ਹੁਸ਼ਿਆਰਪੁਰ 'ਚ ਕੌਂਸਲ ਚੋਣਾਂ ਲਈ ਕਿਸਾਨਾਂ ਨੇ ਕੀਤਾ ਭਾਜਪਾ ਦਾ ਬਾਈਕਾਟ - ਕਿਸਾਨਾਂ ਨੇ ਕੀਤਾ ਭਾਜਪਾ ਦਾ ਬਾਈਕਾਟ
ਹੁਸ਼ਿਆਰਪੁਰ: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਜਿਥੇ ਸਾਰੀ ਹੀ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜਾਰੀ ਹੈ, ਉਥੇ ਹੀ ਹੁਸ਼ਿਆਰਪੁਰ 'ਚ ਕਿਸਾਨ ਜੱਥੇਬੰਦੀਆਂ ਵੱਲੋਂ ਭਾਜਪਾ ਦਾ ਪੂਰਨ ਤੌਰ 'ਤੇ ਬਾਈਕਾਟ ਕੀਤਾ ਗਿਆ ਹੈ। ਇਸ ਸਬੰਧ 'ਚ ਹੁਸ਼ਿਆਰਪੁਰ ਦੇ ਨੰਗਲ ਟੋਲ ਪਲਾਜ਼ਾ ਤੋਂ ਕਿਸਾਨ ਜੱਥੇਬੰਦੀਆਂ ਨੇ ਮੋਟਰਸਾਈਕਲ ਰੈਲੀ ਕੱਢੀ। ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਰੈਲੀ ਕੱਢਣ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਕਾਲੇ ਖੇਤੀ ਕਾਨੂੰਨਾਂ ਬਾਰੇ ਜਾਗਰੂਕ ਕਰਨਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦਾ ਕਿਸਾਨਾਂ ਪ੍ਰਤੀ ਅੜੀਅਲ ਰਵੱਈਆ ਵੇਖਦੇ ਹੋਏ ਤੇ ਕਿਸਾਨਾਂ ਦੇ ਹੱਕ 'ਚ ਉਨ੍ਹਾਂ ਨੇ ਨਗਰ ਕੌਂਸਲ ਚੋਣਾਂ 'ਚ ਭਾਜਪਾ ਦਾ ਬਾਈਕਾਟ ਕੀਤਾ ਹੈ।