'ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਅੰਦੋਲਨ ਨੂੰ ਵੱਡੀ ਦੇਣ' - ਖੇਤੀ ਕਾਨੂੰਨਾਂ ਨੂੰ ਰੱਦ
ਮਾਨਸਾ: ਪਿਛਲੇ ਲੰਬੇ ਸਮੇਂ ਤੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਬਾਰਡਰ ਵਿਖੇ ਸੰਘਰਸ਼ ਕਰ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਵੱਲੋਂ ਦੇਸ਼ ਨੂੰ ਸੰਬੋਧਨ ਕਰਦਿਆਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ (Agriculture law repealed) ਦਾ ਐਲਾਨ ਕਰ ਦਿੱਤਾ। ਇਸ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪ੍ਰਕਾਸ਼ ਦਿਹਾੜੇ ਮੌਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ ਜਿਸਦੀ ਕਿਸਾਨ ਭਾਈਚਾਰੇ ’ਚ ਖੁਸ਼ੀ ਦੀ ਲਹਿਰ ਹੈ। ਜੋ ਇਸ ਅੰਦੋਲਨ ਦੇ ਵਿਚ ਸ਼ਹੀਦ ਹੋਏ ਕਿਸਾਨ ਹਨ ਉਨ੍ਹਾਂ ਦੀ ਇਸ ਅੰਦੋਲਨ ਨੂੰ ਵੱਡੀ ਦੇਣ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਪਾਰਲੀਮੈਂਟ ਦੇ ਵਿੱਚ ਰੱਦ ਨਹੀਂ ਹੁੰਦੇ ਉਨ੍ਹਾਂ ਤੱਕ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ।