ਗੜ੍ਹਸ਼ੰਕਰ ਦੀ ਦਾਣਾ ਮੰਡੀ ਦੇ ਵਿੱਚ ਪੁਖ਼ਤਾ ਪ੍ਰਬੰਧ ਹੋਣ 'ਤੇ ਕਿਸਾਨ ਖ਼ੁਸ਼ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਹੁਸ਼ਿਆਰਪੁਰ:ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ ਇਸ ਦੇ ਲਈ ਸਰਕਾਰ ਮੰਡੀਆਂ ਦੇ ਵਿੱਚ ਪੁਖਤਾ ਪ੍ਰਬੰਧ ਕਰ ਰਹੀ ਹੈ।ਉੱਥੇ ਹੀ ਮੰਡੀਆਂ ਦੇ ਵਿੱਚ ਕਿਸਾਨ ਵੀ ਖ਼ੁਸ਼ ਨਜ਼ਰ ਆ ਰਹੇ ਹਨ।ਗੜ੍ਹਸ਼ੰਕਰ ਦੀ ਦਾਣਾ ਮੰਡੀ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਗੜ੍ਹਸ਼ੰਕਰ ਦੇ ਵਿੱਚ ਆੜ੍ਹਤੀਆਂ ਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆ ਰਹੀ ਹੈ ਇਸ ਦੇ ਲਈ ਕਿਸਾਨ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰ ਰਹੇ ਹਨ। ਕਿਸਾਨ ਕਸ਼ਮੀਰ ਸਿੰਘ ਅਤੇ ਸੰਜੀਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ 24 ਘੰਟਿਆਂ ਦੇ ਵਿੱਚ ਸਿੱਧੀ ਅਦਾਇਗੀ ਰਾਹੀਂ ਪੇਮੈਂਟ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੋ ਰਹੀ ਹੈ ਅਤੇ ਕਣਕ ਪਹੁੰਚਣ ਤੋਂ ਬਾਅਦ ਤੁਰੰਤ ਲਿਫਟਿੰਗ ਕੀਤੀ ਜਾ ਰਹੀ ਹੈ। ਬਾਰਦਾਨੇ ਦੀ ਵੀ ਕੋਈ ਘਾਟ ਨਹੀਂ ਆ ਰਹੀ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੰਡੀਆਂ ਦੇ ਵਿੱਚ ਪੁਰਾਣੇ ਬਾਰਦਾਨੇ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ ਜੋ ਕਿ ਸ਼ਲਾਘਾਯੋਗ ਹੈ।