'26 ਜਨਵਰੀ ਨੂੰ ਕਿਸਾਨਾਂ ਦੀ ਤਾਕਤ ਦਿੱਲੀ ਨੂੰ ਹਿਲਾ ਦੇਵੇਗੀ' - ਲੋਕਾਂ ਨੂੰ ਲਾਮਬੰਦ
ਸ੍ਰੀ ਫ਼ਤਿਹਗੜ੍ਹ ਸਾਹਿਬ: ਦਿੱਲੀ ਵਿਖੇ 26 ਜਨਵਰੀ ਨੂੰ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਨੂੰ ਲੈ ਕੇ ਨੌਜਵਾਨਾਂ ਤੇ ਕਿਸਾਨਾਂ ਅੰਦਰ ਭਾਰੀ ਜੋਸ਼ ਤੇ ਰੋਸ ਹੈ। ਇਸ ਨੂੰ ਲੈ ਕੇ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਬਧੌਛੀ ਤੋਂ ਕਿਸਾਨ ਆਗੂਆਂ ਵੱਲੋਂ ਮੋਟਰਸਾਈਕਲ ਰੈਲੀ ਕੱਢ ਕੇ ਵੱਖ-ਵੱਖ ਪਿੰਡਾਂ ਦੇ ਵਿੱਚ ਲੋਕਾਂ ਨੂੰ ਲਾਮਬੰਦ ਕੀਤਾ ਗਿਆ। ਕਿਸਾਨ ਆਗੂ ਹਰਨੇਕ ਸਿੰਘ ਭੱਲਮਾਜਰਾ ਅਤੇ ਭੁਪਿੰਦਰ ਸਿੰਘ ਬਧੌਛੀ ਨੇ ਕਿਹਾ ਕਿ ਕਿਸਾਨ ਜਿੱਤ ਕੇ ਮੁੜਣਗੇ ਜਾਂ ਫਿਰ ਸ਼ਹੀਦ ਹੋ ਜਾਣਗੇ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਕਿਸਾਨਾਂ ਦੀ ਤਾਕਤ ਦਿੱਲੀ ਨੂੰ ਹਿਲਾ ਦੇਵੇਗੀ।