ਮੋਗਾ 'ਚ ਕਿਸਾਨਾਂ ਨੇ ਮਸ਼ਾਲਾਂ ਜਗਾ ਕੇ ਮਨਾਈ ਦੀਵਾਲੀ - Moga celebrate Diwali
ਮੋਗਾ: ਕਿਸਾਨਾਂ ਵੱਲੋਂ ਲਗਾਇਆ ਗਿਆ ਧਰਨਾ ਅੱਜ 46ਵੇਂ ਦਿਨ 'ਚ ਪਹੁੰਚ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਬਲਵੰਤ ਸਿੰਘ ਨੇ ਕਿਹਾ ਕਿ 18 ਤਰੀਕ ਨੂੰ ਚੰਡੀਗਡ਼੍ਹ ਵਿੱਚ ਮੀਟਿੰਗ ਕੀਤੀ ਜਾਵੇਗੀ। ਜੇ ਕੋਈ ਫ਼ੈਸਲਾ ਨਹੀਂ ਹੁੰਦਾ ਤਾਂ 26 ਅਤੇ 27 ਨੂੰ ਦਿੱਲੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਸੰਘਰਸ਼ ਓਦੋਂ ਤੱਕ ਜਾਰੀ ਰਹੇਗਾ ਜਦੋ ਤੱਕ ਕਾਲੇ ਕਨੂੰਨ ਰੱਦ ਨਹੀਂ ਹੁੰਦੇ।