ਪੰਜਾਬ ’ਚ ਕਿਸਾਨਾਂ ਵੱਲੋਂ ਡੀਸੀ ਦਫਤਰਾਂ ਦਾ ਘਿਰਾਓ
ਬਠਿੰਡਾ: ਮੋਦੀ ਸਰਕਾਰ ਤੋਂ ਬਾਅਦ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bhartiya Kisan Union Ekta Ugrahan) ਦੇ ਵੱਲੋਂ ਮੰਗਾਂ ਨੂੰ ਲੈ ਕੇ ਸੂਬੇ ਵਿੱਚ ਡਿਪਟੀ ਕਮਿਸ਼ਨਰ ਦਫਤਰਾਂ (gherao DC offices) ਦਾ ਘਿਰਾਓ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਡੀਸੀ ਦਫਤਰਾਂ ਬਾਹਰ ਧਰਨਾ 5 ਦਿਨਾਂ ਲਈ ਲਗਾਇਆ ਗਿਆ ਹੈ। ਬਠਿੰਡਾ ਵਿੱਚ ਮਿੱਨੀ ਸਕੱਤਰੇਤ ਬਾਹਰ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਕੋਈ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਓਧਰ ਦੂਜੇ ਪਾਸੇ ਵੱਡੀ ਗਿਣਤੀ ਵਿੱਚ ਕਿਸਾਨਾਂ ਧਰਨੇ ਵਾਲੀ ਜਗ੍ਹਾ ਉੱਪਰ ਪਹੁੰਚਣੇ ਸ਼ੁਰੂ ਹੋ ਗਏ ਹਨ। ਜ਼ਿਕਰਯੋਗ ਹੈ ਪਿਛਲੇ ਦਿਨੀਂ ਕਿਸਾਨਾਂ ਵੱਲੋਂ ਮੰਗਾਂ ਨੂੰ ਲੈ ਕੇ 5 ਦਿਨਾਂ ਲਈ ਡੀਸੀ ਦਫਤਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ। ਕਿਸਾਨਾਂ ਦੇ ਧਰਨੇ ਤੋਂ ਬਾਅਦ ਪੰਜਾਬ ਸਰਕਾਰ ਕਸੂਤੀ ਫਸਦੀ ਵਿਖਾਈ ਦੇ ਰਹੀ ਹੈ।