ਸਰਕਾਰ ਵੱਲੋਂ ਮੰਗਾਂ ਨਾ ਮੰਨਣ 'ਤੇ ਦਿੱਲੀ ਦਾ ਹੁੱਕਾ ਪਾਣੀ ਕੀਤਾ ਜਾਵੇਗਾ ਬੰਦ- ਕਿਸਾਨ - farmer news
🎬 Watch Now: Feature Video
ਤਰਨ ਤਾਰਨ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦੇ ਹੋਰ ਜੱਥੇ ਅੱਜ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਵੱਲ ਨੂੰ ਕੂਚ ਕੀਤੇ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਗੁਰੂ ਪੁਰਬ ਮੌਕੇ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਕਿਸਾਨਾਂ ਨੂੰ ਤੋਹਫਾ ਦੇਵੇ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਕਿਸਾਨ ਪੱਕੇ ਮੋਰਚੇ 'ਤੇ ਦਿੱਲੀ ਬੈਠਣਗੇ ਅਤੇ ਦਿੱਲੀ ਦਾ ਹੁੱਕਾ ਪਾਣੀ ਬੰਦ ਕਰ ਦਿੱਤਾ ਜਾਵੇਗਾ।