ਕਿਸਾਨਾਂ ਨੇ ਪ੍ਰਧਾਨ ਮੰਤਰੀ ਸਮੇਤ ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕੇ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਜ਼ੀਰਾ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸ਼ੁੱਕਰਵਾਰ ਸੈਂਕੜੇ ਕਿਸਾਨਾਂ-ਮਜ਼ਦੂਰਾਂ ਸਮੇਤ ਬੀਬੀਆਂ ਤੇ ਬੱਚਿਆਂ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕਰਦੇ ਮੇਨ ਚੌਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਅਨਿਲ ਅੰਬਾਨੀ ਤੇ ਗੌਤਮ ਅਡਾਨੀ ਦਾ ਰਾਵਣ ਰੂਪੀ ਬਦੀ ਵੱਜੋਂ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਇਹ ਪੁਤਲੇ ਫੂਕਣੇ ਖੇਤੀ ਕਾਨੂੰਨ ਲਾਗੂ ਵਿਰੁੱਧ ਵਿਰੁੱਧ ਕੇਂਦਰ ਸਰਕਾਰ ਨੂੰ ਚੇਤਾਵਨੀ ਹਨ ਕਿ ਜੰਗ ਜਾਰੀ ਰਹੇਗੀ ਤੇ ਨਿੱਤ ਦਿਨ ਤਿੱਖੀ ਹੁੰਦੀ ਰਹੇਗੀ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਇਹ ਕਿਸਾਨਾਂ ਦਾ ਸੰਘਰਸ਼ ਓਨਾ ਚਿਰ ਜਾਰੀ ਰਹੇਗਾ, ਜਿੰਨਾ ਚਿਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ।