ਮਾਨਸਾ ’ਚ ਕਿਸਾਨ, ਮਜ਼ਦੂਰਾਂ ਤੇ ਆੜ੍ਹਤੀਆਂ ਨੇ ਦਿੱਤਾ ਧਰਨਾ - ਆੜ੍ਹਤੀਆਂ
ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਿਥੇ ਲਗਾਤਾਰ ਕਿਸਾਨ ਜਥੇਬੰਦੀਆਂ ਦਿੱਲੀ ਦੇ ਬਾਰਡਰਾਂ ’ਤੇ ਡਟੀਆਂ ਹੋਈਆਂ ਹਨ, ਉੱਥੇ ਹੀ ਕਿਸਾਨਾਂ ਦੇ ਸਮਰਥਨ ਵਿੱਚ ਪੰਜਾਬ ’ਚ ਸੰਘਰਸ਼ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਇਸ ਸਿਲਸਿਲੇ ਤਹਿਤ ਸ਼ੁੱਕਰਵਾਰ ਨੂੰ ਸ਼ਹਿਰ ਦੇ ਲਕਸ਼ਮੀ ਨਾਰਾਇਣ ਮੰਦਰ ਸਾਹਮਣੇ ਕਿਸਾਨ ਤੇ ਆੜ੍ਹਤੀਆਂ ਤੋਂ ਇਲਾਵਾ ਸਮਾਜ ਦੇ ਹੋਰਨਾਂ ਵਰਗਾਂ ਨੇ ਸ਼ਮੂਲਿਅਤ ਕਰ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ਵਿੱਚ ਸ਼ਾਮਲ ਆੜ੍ਹਤੀਆ ਮਨੀਸ਼ ਨੇ ਦੱਸਿਆ ਕਿ ਕਿਸਾਨਾਂ ਤੇ ਆੜ੍ਹਤੀਆਂ ਦਾ ਰਿਸ਼ਤਾ ਨੂੰਹ ਮਾਸ ਦਾ ਰਿਸ਼ਤਾ ਹੈ, ਪਰ ਮੋਦੀ ਤੇ ਅੰਬਾਨੀ ਅਡਾਨੀਆਂ ਦਾ ਰਿਸ਼ਤਾ ਵਿਚੋਲਿਆਂ ਵਾਲਾ ਹੈ ਜੋ ਜ਼ਿਆਦਾ ਦੇਰ ਨਹੀਂ ਚੱਲੇਗਾ। ਉਨ੍ਹਾਂ ਕਿਹਾ ਕਿ ਆੜ੍ਹਤੀਆ ਵਰਗ ਹਰ ਹਾਲ ਕਿਸਾਨਾਂ ਦਾ ਸਾਥ ਨਿਭਾਏਗਾ ਤੇ ਤਿੰਨੋ ਕਾਲੇ ਕਾਨੂੰਨ ਰੱਦ ਕਰਵਾਉਣ ’ਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇਗਾ।