ਕਿਸਾਨ, ਮਜ਼ਦੂਰ, ਵਪਾਰੀ ਅਤੇ ਛੋਟੇ ਦੁਕਾਨਦਾਰਾਂ ਨੇ ਕੱਸਿਆ ਕਾਰਪੋਰੇਟ ਘਰਾਣਿਆਂ ਉੱਤੇ ਸ਼ਿਕੰਜਾ
ਮਾਨਸਾ: ਕਿਸਾਨ ਜਥੇਬੰਦੀਆਂ ਦੇ ਨਾਲ ਮਜ਼ਦੂਰ, ਵਪਾਰੀ ਅਤੇ ਛੋਟੇ ਦੁਕਾਨਦਾਰਾਂ ਦੁਆਰਾ ਸ਼ਹਿਰ ਵਿੱਚ ਚੱਲ ਰਹੇ ਕਾਰਪੋਰੇਟ ਘਰਾਣਿਆਂ ਉੱਤੇ ਸਿਕੰਜਾਂ ਕਸਦੇ ਹੋਏ ਜੀਓ ਮੋਬਾਇਲ ਸਟੋਰ, ਈਜੀ ਡੇ , ਆਧਾਰ ਅਤੇ ਡਿਪਾਰਟਮੇਂਟਲ ਸਟੋਰ ਨੂੰ ਬੰਦ ਕਰਵਾ ਦਿੱਤਾ ਗਿਆ। ਜਿਸ ਨੂੰ ਲੈ ਕੇ ਧਰਨਾਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ, ਇਹ ਸੰਘਰਸ਼ ਜਾਰੀ ਰਹੇਗਾ।