ਕਿਸਾਨ ਆਗੂ ਬਲਦੇਵ ਸਿਰਸਾ ਨੇ ਘੇਰੇ ਕੇਜਰੀਵਾਲ ਅਤੇ ਭਗਵੰਤ ਮਾਨ - ਭਗਵੰਤ ਮਾਨ ਵੀ ਸ਼ਾਮਲ
ਅੰਮ੍ਰਿਤਸਰ: ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਅਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਵੱਲੋਂ ਅੱਜ ਅਜਨਾਲਾ ਵਿਖੇ ਗੱਲਬਾਤ ਕਰਦੇ ਹੋਏ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਸਵਾਲਾਂ ਦੇ ਘੇਰੇ ਵਿੱਚ ਲੈਂਦਿਆਂ ਕਿਹਾ ਕਿਹਾ ਕਿ ਕੇਜਰੀਵਾਲ ਸਿਰਫ਼ ਸਿਆਸੀ ਰੋਟੀਆਂ ਸੇਕ ਰਿਹਾ ਹੈ, ਜੋ ਕਿ ਕਿਸੇ ਵੀ ਰਾਜਨੀਤਿਕ ਧਿਰ ਲਈ ਬਹੁਤ ਮਾੜੀ ਗੱਲ ਹੈ। ਇਸ ਮੌਕੇ ਸਿਰਸਾ ਨੇ ਭਗਵੰਤ ਮਾਨ ਤੇ ਤੰਜ ਕੱਸਦੇ ਕਿਹਾ ਕਿ ਜ਼ਰੂਰੀ ਵਸਤੂਆਂ ਸੋਧ ਕਮੇਟੀ ਵਿੱਚ ਭਗਵੰਤ ਮਾਨ ਵੀ ਸ਼ਾਮਲ ਹੈ, ਜਿਸ ਨੇ ਕਮੇਟੀ ਵੱਲੋਂ ਜ਼ਰੂਰੀ ਵਸਤੂਆਂ ਸੋਧ ਬਿਲ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਪ ਪਾਰਟੀ ਵਾਲੇ ਸਿਰਫ਼ ਆਪਣਾ ਵੋਟ ਬੈਂਕ ਮਜ਼ਬੂਤ ਕਰਨ ਲਈ ਅਜਿਹੇ ਦੇ ਕੰਮ ਕਰ ਰਹੇ ਹਨ।