ਪੰਜਾਬ ‘ਚ 2022 ਦੀਆਂ ਚੋਣਾਂ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਹੁਣ ਤੱਕ ਦਾ ਸਭ ਤੋਂ ਵੱਡਾ ਐਲਾਨ ? - ਕਿਸਾਨ ਸਰਕਾਰ ਨਾਲ ਗੱਲਬਾਤ ਲਈ ਬਿਲਕੁਲ ਤਿਆਰ
ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਦੇ ਵਿੱਚ ਕੇਂਦਰ ਤੇ ਸੂਬਾ ਸਰਕਾਰਾਂ ਖਿਲਾਫ਼ ਰੋਸ ਦੀ ਲਹਿਰ ਭਖਦੀ ਜਾ ਰਹੀ ਹੈ।ਅੰਮ੍ਰਿਤਸਰ ਦੇ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਕੰਵਲਜੀਤ ਸਿੰਘ ਪੰਨੂ ਨੇ ਕਿਹਾ ਕਿ ਜੇਕਰ ਸਾਡਾ ਅੰਦੋਲਨ ਖਤਮ ਨਾ ਹੋਇਆ 2022 ‘ਚ ਪੰਜਾਬ ਵਿੱਚ ਚੋਣਾਂ ਨਹੀਂ ਹੋਣ ਦਿਆਂਗੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਨਾਲ ਗੱਲਬਾਤ ਲਈ ਬਿਲਕੁਲ ਤਿਆਰ ਹਨ ਪਰ ਉਨ੍ਹਾਂ ਅੱਗੇ ਕੋਈ ਸ਼ਰਤ ਨਹੀਂ ਰੱਖਣੀ ਚਾਹੀਦੀ।ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੰਦੋਲਨ ਨੂੰ ਮਜ਼ਬੂਤ ਕਰਨ ਦੇ ਲਈ ਲਗਾਤਾਰ ਰਣਨੀਤੀਆਂ ਘੜ੍ਹੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਖੇਤੀ ਕਾਨੂੰਨਾਂ ਖਿਲਾਫ਼ ਰੋਸ ਜਤਾਉਣ ਦੇ ਲਈ ਦੇਸ਼ ਦੀ ਸੰਸਦ ਸਾਹਮਣੇ ਕਿਸਾਨਾਂ ਦੀ ਸੰਸਦ ਲਗਾਈ ਗਈ ਹੈ ਤਾਂ ਕਿ ਕੇਂਦਰ ਸਰਕਾਰ ਉੱਪਰ ਕਾਨੂੰਨ ਰੱਦ ਕਰਨ ਦੇ ਲਈ ਦਬਾਅ ਬਣਾਇਆ ਜਾ ਸਕੇ।