26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਜੋਸ਼ ਤੇ ਜਜ਼ਬੇ ਨਾਲ ਦਿੱਲੀ ਵੱਲ ਕੂਚ ਕਰ ਰਹੇ ਕਿਸਾਨ - ਦਿੱਲੀ ਵੱਲ ਕੂਚ ਕਰ ਰਹੇ ਕਿਸਾਨ
ਸ੍ਰੀ ਫ਼ਤਿਹਗੜ੍ਹ ਸਾਹਿਬ: ਖੇਤੀ ਕਾਨੂੰਨਾਂ ਖਿਲਾਫ਼ 26 ਜਨਵਰੀ ਨੂੰ ਹੋਣ ਵਾਲੇ ਇਤਿਹਾਸਕ ਟਰੈਕਟਰ ਮਾਰਚ ਨੂੰ ਲੈ ਕੇ ਕਿਸਾਨਾਂ ਅੰਦਰ ਜੋਸ਼, ਜਜ਼ਬਾ ਬਰਕਰਾਰ ਹੈ। ਸਰਹਿੰਦ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਇਲਾਕੇ 'ਚ ਟਰੈਕਟਰ ਮਾਰਚ ਕੱਢਦੇ ਹੋਏ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਮੱਥਾ ਟੇਕਿਆ ਅਤੇ ਵਾਹਿਗੁਰੂ ਦੀ ਓਟ ਲੈ ਕੇ ਦਿੱਲੀ ਵੱਲ ਨੂੰ ਕੂਚ ਕੀਤਾ। ਕ੍ਰਾਂਤੀਕਾਰੀ ਕਿਸਾਨ ਜੱਥੇਬੰਦੀ ਦੇ ਆਗੂ ਹਰਨੇਕ ਸਿੰਘ ਭੱਲਮਾਜਰਾ ਨੇ ਕਿਹਾ ਕਿ ਹੁਣ ਲੜਾਈ ਆਰ ਪਾਰ ਦੀ ਚੱਲ ਰਹੀ ਹੈ। ਕਿਸਾਨ ਜਾਂ ਤਾਂ ਸ਼ਹੀਦੀ ਪਾ ਲੈਣਗੇ ਜਾਂ ਫਿਰ ਜਿੱਤ ਕੇ ਪਰਤਣਗੇ। ਕਿਸਾਨ ਦਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਅੰਨਦਾਤਾ ਦੀ ਕਦਰ ਨਹੀਂ ਕਰ ਰਹੀ ਹੈ।