ਸ਼ਰਾਰਤੀ ਅਨਸਰਾਂ ਤੋਂ ਬਚ ਕੇ ਰਹਿਣ ਕਿਸਾਨ: ਆਪ - ਆਪ ਵਿਧਾਇਕ ਅਮਨ ਅਰੋੜਾ
ਚੰਡੀਗੜ੍ਹ: 26 ਜਨਵਰੀ ਨੂੰ ਕਿਸਾਨਾਂ ਦੀ ਪਰੇਡ 'ਚ ਭੜਕੀ ਹਿੰਸਾ 'ਤੇ ਆਪ ਵਿਧਾਇਕ ਅਮਨ ਅਰੋੜਾ ਨੇ ਇਸਦੀ ਕਰੜੇ ਸ਼ਬਦਾਂ 'ਚ ਨਿਖੇਧੀ ਕੀਤੀ। ਉਨ੍ਹਾਂ ਨੇ ਕਿਸਾਨ ਜੱਥੇਬੰਦੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਆਪਣਾ ਅੰਦੋਲਨ ਸ਼ਰਾਰਤੀ ਅਨਸਰਾਂ ਤੋਂ ਬਚਾਉਣ ਦੀ ਲੋੜ ਹੈ। ਉਨ੍ਹਾਂ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸਰਕਾਰ ਜਾਣ-ਬੁੱਝ ਕੇ ਅਜਿਹੇ ਹਾਲਾਤ ਸਿਰਜ ਰਹੀ ਹੈ। ਉਨ੍ਹਾਂ ਨੇ ਕਿਹਾ ਕਿ 7 ਮਹੀਨੇ ਤੋਂ ਸ਼ਾਂਤਮਈ ਚੱਲ ਰਹੇ ਅੰਦੋਲਨ ਨੂੰ ਦੇਖਦੇ ਹੋਏ ਇਹ ਤਿੰਨੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਹਿੰਸਾ ਉਨ੍ਹਾਂ ਨੇ ਭੜਕਾਈ ਹੈ ਜੋ ਅੰਦੋਲਨ ਨੂੰ ਤਾਰਪੀਡੋ ਕਰਨਾ ਚਾਹੁੰਦੇ ਹਨ। ਅਜਿਹੇ ਸ਼ਰਾਰਤੀ ਅਨਸਰਾਂ ਨੇ ਪੂਰੇ ਮੁਲਕ ਦੇ ਮੱਥੇ 'ਤੇ ਕਲੰਕ ਲਗਾਉਣ ਦੀ ਕੋਸ਼ਿਸ਼ ਕੀਤੀ ਹੈ।