ਮਾਨਸਾ 'ਚ ਕਿਸਾਨਾਂ ਨੇ ਡੀਸੀ ਦਫ਼ਤਰ ਅੱਗੇ ਧਰਨੇ ਲਈ ਕੀਤਾ ਲੋਕਾਂ ਨੂੰ ਜਾਗਰੂਕ - ਡੀਸੀ ਦਫ਼ਤਰ ਅੱਗੇ ਧਰਨੇ
ਮਾਨਸਾ: ਖੇਤੀ ਕਾਨੂੰਨਾਂ ਵਿਰੁੱਧ ਮੰਗਲਵਾਰ ਨੂੰ ਡੀਸੀ ਦਫ਼ਤਰਾਂ ਅੱਗੇ ਧਰਨੇ ਵਿੱਚ ਸ਼ਮੂਲੀਅਤ ਲਈ ਪੰਜਾਬ ਕਿਸਾਨ ਯੂਨੀਅਨ ਵੱਲੋਂ ਭੀਖੀ ਸ਼ਹਿਰ ਸਮੇਤ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਕਿਸਾਨਾਂ, ਮਜਦੂਰਾਂ, ਵਿਦਿਆਰਥੀ, ਨੌਜਵਾਨਾਂ ਨੂੰ ਮਾਨਸਾ ਜ਼ਿਲ੍ਹੇ ਦੇ ਡੀਸੀ ਦਫ਼ਤਰ ਦੇ ਘਿਰਾਓ ਲਈ ਸੱਦਾ ਦਿੱਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਲਗਾਤਾਰ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮੂਹ ਮੁਲਾਜ਼ਮ ਜਥੇਬੰਦੀਆਂ ਸਮੇਤ ਵਿਦਿਆਰਥੀ ਅਤੇ ਨੌਜਵਾਨਾਂ ਵੱਲੋਂ 14 ਦਸੰਬਰ ਨੂੰ ਪੂਰੇ ਦੇਸ਼ ਵਿੱਚ ਡੀਸੀ ਅਤੇ ਕੁਲੈਕਟਰ ਦਫ਼ਤਰਾਂ ਦੇ ਘਿਰਾਓ ਕੀਤਾ ਜਾਵੇਗਾ ਅਤੇ ਮੋਦੀ ਸਰਕਾਰ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਚੇਤਾਇਆ ਜਾਵੇਗਾ।