ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਆਰਡੀਨੈਂਸ ਦਾ ਕਿਸਾਨਾਂ ਵੱਲੋਂ ਵਿਰੋਧ - ਕਿਸਾਨਾਂ ਲਈ ਆਰਡੀਨੈਂਸ ਪਾਸ
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਆਰਡੀਨੈਂਸ ਪਾਸ ਕੀਤਾ ਗਿਆ ਹੈ। ਇਸ ਦੇ ਸੰਦਰਭ 'ਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਕਿਸਾਨਾਂ ਨਾਲ ਇੱਕ ਮੀਟਿੰਗ ਕੀਤੀ ਜਿਸ ਵਿੱਚ ਵੱਡੀ ਗਿਣਤੀ 'ਚ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਦੇ ਨਾਲ ਹੀ ਅਰਥ ਸ਼ਾਸਤਰੀ ਗਿਆਨ ਸਿੰਘ ਅਤੇ ਹਮੀਰ ਸਿੰਘ ਵੀ ਸ਼ਾਮਲ ਹੋਏ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਮਾਹਰਾਂ ਵੱਲੋਂ ਕੇਂਦਰ ਸਰਕਾਰ ਨੇ ਪਾਸ ਕੀਤੇ ਆਰਡੀਨੈਂਸਾਂ ਬਾਰੇ ਕਿਸਾਨਾਂ ਨੂੰ ਦੱਸਿਆ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੇ ਇਸ ਮੀਟਿੰਗ 'ਚ ਬਹੁਤ ਕੁਝ ਸਿੱਖਿਆ ਹੈ ਤੇ ਹੁਣ ਕਿਸਾਨ ਆਪਣੇ ਹੱਕਾਂ ਦੇ ਲਈ ਆਵਾਜ਼ ਚੁੱਕਣਗੇ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀ 15 ਜੁਲਾਈ ਨੂੰ ਫ਼ਤਿਹਗੜ੍ਹ ਸਾਹਿਬ ਵਿੱਚ ਇੱਕ ਹੋਰ ਮੀਟਿੰਗ ਰੱਖੀ ਜਾਏਗੀ ਤੇ ਉਸ ਵਿੱਚ ਅੱਗੇ ਦੇ ਸੰਘਰਸ਼ ਦੀ ਤਿਆਰੀ ਕੀਤੀ ਜਾਵੇਗੀ।