ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਲੋਹੜੀ
ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੀਆਂ ਹਨ। ਇਸ ਲੜੀ ਤਹਿਤ ਅੱਜ ਲੋਹੜੀ ਦੇ ਤਿਉਹਾਰ ਨੂੰ ਰੋਸ ਵਜੋਂ ਮਨਾਇਆ। ਮਾਨਸਾ ਰੇਲਵੇ ਪਾਰਕ ਵਿੱਚ ਚੱਲ ਰਹੇ ਧਰਨੇ ਉੱਤੇ ਲੋਹੜੀ ਬਾਲ ਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਦੇ ਸਬਰ ਦਾ ਇਮਤਿਹਾਨ ਲੈ ਰਹੀ ਹੈ ਪਰ ਕਿਸਾਨ ਜਥੇਬੰਦੀਆਂ ਅਤੇ ਜੋ ਹਰ ਵਰਗ ਕਿਸਾਨਾਂ ਦੀ ਹਮਾਇਤ ਵਿੱਚ ਖੜ੍ਹੇ ਹਨ ਉਨ੍ਹਾਂ ਦੇ ਹੌਸਲੇ ਬੁਲੰਦ ਹਨ। ਉਹ ਕੇਂਦਰ ਸਰਕਾਰ ਨੂੰ ਦੱਸ ਦੇਣਾ ਚਾਹੁੰਦੇ ਹਨ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ, ਉਦੋਂ ਤੱਕ ਕਿਸਾਨ ਜਥੇਬੰਦੀਆਂ ਲਗਾਤਾਰ ਆਪਣਾ ਸੰਘਰਸ਼ ਤਿੱਖਾ ਕਰਦੀਆਂ ਰਹਿਣਗੀਆਂ।